ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜ ਬਰਦਾਸਤ ਨਹੀਂ ਕੀਤੀ ਜਾਵੇਗੀ-ਐੱਸ.ਡੀ.ਐੱਮ.

ਮੂਨਕ (ਨਰੇਸ਼ ਤਨੇਜਾ) ਫਾਰਮਾਂ ਦੀ ਚੈਕਿੰਗ ਕਰਨ ਉਪਰੰਤ ਯੋਗ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਜਾਰੀ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆ ਐੱਸ.ਡੀ.ਐੱਮ. ਮੂਨਕ ਸੂਬਾ ਸਿੰਘ ਨੇ ਕਿਹਾ ਕਿ ਕਿਸੇ ਵੀ ਉਮੀਦਵਾਰ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਸਾਰੇ ਉਮੀਦਵਾਰਾਂ ਨੂੰ ਬਰਾਬਰ ਦਾ ਸਨਮਾਨ ਮਿਲੇਗਾ ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ। ਅਗਰ ਕਿਸੇ ਵੀ ਉਮੀਦਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਮੈਨੂੰ ਆ ਕੇ ਮਿਲ ਸਕਦੇ ਹਨ। ਉਹਨਾਂ ਕਿਹਾ ਕਿ ਮੇਰੀ ਪੂਰੀ ਕੋਸ਼ਿਸ਼ ਰਹੇਗੀ ਕਿ ਇਹ ਪੰਚਾਇਤੀ ਚੋਣਾਂ ਸਹੀ ਢੰਗ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ ਸਕਣ ਅਤੇ ਚੋਣਾਂ ਵਿੱਚ ਵਿਘਨ ਪਾਉਣ ਅਤੇ ਗੜਬੜੀ ਕਰਨ ਵਾਲਿਆਂ ਨੂੰ ਬਖਸਿਆਂ ਨਹੀਂ ਜਾਵੇਗਾ। ਉਹਨਾਂ ਨੇ ਪੁਲਿਸ ਪ੍ਰਸ਼ਾਸ਼ਨ ਨੂੰ ਵੀ ਹਦਾਇਤ ਦਿੱਤੀ ਕਿ ਚੋਣਾਂ ਦੌਰਾਨ ਜੇਕਰ ਕੋਈ ਵਿਅਕਤੀ ਕਿਸੇ ਵੀ ਤਰ੍ਹਾਂ ਦਾ ਕੋਈ ਗਲਤ ਕੰਮ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਆਖਿਰ ਵਿੱਚ ਵੋਟਰਾਂ ਨੂੰ ਇਹ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਡਰ ਜਾਂ ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ। ਜੇਕਰ ਕੋਈ ਉਮੀਦਵਾਰ ਵੋਟਾਂ ਸਬੰਧੀ ਕਿਸੇ ਵੋਟਰ ਨੂੰ ਤੰਗ ਪ੍ਰੇਸ਼ਾਨ ਕਰਦਾ ਹੈ ਤਾਂ ਉਹ ਮੈਨੂੰ ਆ ਕੇ ਮਿਲ ਸਕਦੇ ਹਨ।