ਪ੍ਰਤਾਪ ਬਾਗ ’ਚ ਦੁਕਾਨ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

ਜਲੰਧਰ, ਸਥਾਨਕ ਪ੍ਰਤਾਪ ਬਾਗ ’ਚ ਅਚਾਨਕ ਇਕ ਦੁਕਾਨ ਨੂੰ ਅੱਗ ਲੱਗਣ ਦੀ ਸੂਚਨਾ ਨਾਲ ਇਲਾਕੇ ’ਚ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦਿਅਾਂ ਹੀ ਦੁਕਾਨ ਮਾਲਕ ਮੌਕੇ ’ਤੇ ਪਹੁੰਚਿਆ ਤੇ ਘਟਨਾ ਸਬੰਧੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਯੂਨੀਵਰਸਲ ਟਰੇਡਰਜ਼ ਦੇ ਮਾਲਕ ਗੁਰਪ੍ਰੀਤ ਨੇ ਦੱਸਿਆ ਕਿ ਉਹ ਕੁਝ ਸਮੇਂ ਪਹਿਲਾਂ ਹੀ ਦੁਕਾਨ ਬੰਦ ਕਰ ਕੇ ਗਏ ਸਨ।
ਅਚਾਨਕ ਦੁਕਾਨ ‘ਚ ਅੱਗ ਲੱਗਣ ਦੀ ਸੂਚਨਾ ਮਿਲਦਿਅਾਂ ਹੀ ਉਹ ਮੌਕੇ ‘ਤੇ ਪਹੁੰਚੇ ਤੇ ਘਟਨਾ ਸਬੰਧੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਮੈਨ ਗੌਰਵ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਦਿਅਾਂ ਹੀ ਉਹ ਮੌਕੇ ‘ਤੇ ਪਹੁੰਚੇ ਤੇ ਅੱਗ ‘ਤੇ ਕਾਬੂ ਪਾਇਆ।