ਪੰਜਾਬ ਰਾਈਟਰਜ਼ ਐਂਡ ਚਰਲ ਫੋਰਮ ਵੱਲੋਂ ਅੱਜ ਦਿੱਤੇ ਜਾਣਗੇ ਐਵਾਰਡ

ਪਟਿਆਲਾ (ਮੋਹਨ ਗੁਰਪ੍ਰੀਤ ਸਿੰਘ)- ਪੰਜਾਬ ਦੇ ਸੱਭਿਆਚਾਰ ਅਤੇ ਸਾਹਿੱਤ ਦੇ ਖੇਤਰ ਵਿਚ ਪਿਛਲੇ ਕਈ ਦਹਾਕਿਆਂ ਤੋਂ ਕੰਮ ਕਰ ਰਹੇ ਪੰਜਾਬ ਰਾਈਟਰਜ਼ ਐਂਡ ਕਲਚਰਲ ਫੋਰਮ ਵੱਲੋਂ ਸ਼ਨੀਵਾਰ ਨੂੰ ‘ਪੰਜਾਬ ਰਤਨ ਐਵਾਰਡ-2018’ ਅਤੇ ‘ਪਟਿਆਲਾ ਰਤਨ ਐਵਾਰਡ- 2018’ ਦਿੱਤੇ ਜਾਣਗੇ। ਜਾਣਕਾਰੀ ਦਿੰਦਿਆਂ ਫੋਰਮ ਦੇ ਫਾਊਂਡਰ ਚੇਅਰਮੈਨ ਅਤੇ ਗਾਂਧੀਵਾਦੀ ਕਾਂਗਰਸੀ ਆਗੂ ਵੇਦ ਪ੍ਰਕਾਸ਼ ਗੁਪਤਾ ਨੇ ਦੱਸਿਆ ਕਿ ਫੋਰਮ ਵੱਲੋਂ ਸ਼ਨੀਵਾਰ ਨੂੰ ਨਾਰਥ ਜ਼ੋਨ ਕਲਚਰਲ ਸੈਂਟਰ ਦੇ ਕਾਲੀਦਾਸ ਆਡੀਟੋਰੀਅਮ ਵਿਖੇ ਆਯੋਜਿਤ ਹੋਣ ਵਾਲੇ ਇਸ ਪ੍ਰੋਗਰਾਮ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਪ੍ਰੋਗਰਾਮ ਦੀ ਪ੍ਰਧਾਨਗੀ ਕਰਨਗੇ। ਮੇਅਰ ਸੰਜੀਵ ਸ਼ਰਮਾ ਬਿੱਟੂ ‘ਗੈਸਟ ਆਫ ਆਨਰ’ ਦੇ ਤੌਰ ’ਤੇ ਸ਼ਿਰਕਤ ਕਰਨਗੇ।