ਬੱਸ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ (ਮੋਹਨ ਗੁਰਪ੍ਰੀਤ ਸਿੰਘ)- ਸ਼ਹਿਰ ਦੇ ਬੱਸ ਸਟੈਂਡ ਵਿਖੇ ਅੱਜ ਇਕ ਪੀ. ਆਰ. ਟੀ. ਸੀ. ਬੱਸ ਦੀ ਲਪੇਟ ਵਿਚ ਆਉਣ ਨਾਲ ਇਕ ਮੋਟਰਸਾਈਕਲ  ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਵਾਸੀ ਸਨੌਰ ਹਾਲ ਨਿਵਾਸੀ ਜੋਗਿੰਦਰ ਨਗਰ ਬਡੂੰਗਰ ਵਜੋਂ ਹੋਈ। ਇਸ ਸਬੰਧੀ ਐੈੱਸ. ਐੈੱਚ. ਓ. ਜਾਨਪਾਲ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਪਿੰਡ ਪਵਰੀ ਵਿਖੇ ਕੋਆਪ੍ਰੇਟਿਵ ਸੋਸਾਇਟੀ ’ਚ ਤਾਇਨਾਤ ਸੀ। ਅੱਜ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ’ਤੇ ਸਵੇਰੇ ਜਾ ਰਿਹਾ ਸੀ। ਜਿਉਂ ਹੀ  ਉਹ ਬੱਸ ਸਟੈਂਡ ਕੋਲ ਪਹੁੰਚਿਆ ਤਾਂ ਬੱਸ ਦੀ ਲਪੇਟ ਆ ਗਿਆ।  ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਮੋਰਚਰੀ ਵਿਚ ਰੱਖ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।