ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਅੰਮ੍ਰਿਤਸਰ  – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਭਾਈ ਕੁਲਵੰਤ ਸਿੰਘ ਉੱਪਲ ਦੀ ਪ੍ਰੇਰਨਾ ਸਦਕਾ ਤੇ ਗ੍ਰੰਥੀ ਭਾਈ ਸਰਬਜੀਤ ਸਿੰੰਘ ਦੀ ਅਗਵਾਈ ’ਚ ਗੁਰਦੁਆਰਾ ਸਾਹਿਬ ਭੈਣੀ ਲਿੱਧਰ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਭਾਰੀ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ ਸ੍ਰੀ ਦਰਬਾਰ ਸਾਹਿਬ ਗਿਆਨੀ ਜਸਵੰਤ ਸਿੰਘ ਨੇ ਕਥਾ ਰਾਹੀਂ ਤੇ ਰਾਗੀ ਭਾਈ ਸਰਬਜੀਤ ਸਿੰਘ ਤੇ ਕਵੀਸ਼ਰ ਭਾਈ ਰਣਜੀਤ ਸਿੰਘ ਨੰਗਲ ਪੰਨੂਆਂ ਦੇ ਜਥੇ ਨੇ ਗੁਰ-ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਾਹਿਬ ਸਿੰਘ, ਸੰਤੋਖ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ ਜਲਾਲਪੁਰਾ, ਕੁਲਦੀਪ ਸਿੰਘ ਫੌਜੀ, ਵਿਕਰਮਜੀਤ ਸਿੰਘ, ਨੰਬਰਦਾਰ ਜਸਪਾਲ ਸਿੰਘ, ਰਜੇਸ਼ ਭੱਲਾ, ਜਤਿਨ ਭੱਲਾ, ਕੁਲਦੀਪ ਸਿੰਘ ਪ੍ਰਧਾਨ, ਦਲਜੀਤ ਸਿੰਘ, ਗੁਰਪ੍ਰੀਤ ਸਿੰਘ ਚੰਡੇ, ਭਗਵਾਨ ਸਿੰਘ, ਸੁਖਵੰਤ ਸਿੰਘ, ਗੁਰਮੀਤ ਸਿੰਘ, ਅਵਤਾਰ ਸਿੰਘ, ਗੁਰਮੁੱਖ ਸਿੰਘ ਮਜੀਠਾ, ਕਸ਼ਮੀਰ ਸਿੰਘ, ਹੀਰਾ ਸਿੰਘ, ਬਲਕਾਰ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ ਜਲਾਲਪੁਰਾ, ਚਰਨਜੀਤ, ਕੁਲਵਿੰਦਰ ਤੇ ਸੁਰਿੰਦਰ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।