ਕਿਸਾਨਾਂ ਦੇ ਹੱਕ ‘ਚ ਡਟੇ ਕੈਪਟਨ, ਕਣਕ ਦਾ ਭਾਅ ਮਿਲੇ 2710 ਰੁਪਏ

ਚੰਡੀਗੜ 13 ਜੂਨ, ਸੀ.ਸੀ. ਪੀ ਨਿਊਜ਼ •: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਹੱਕ ਵਿੱਚ ਡਟਦਿਆਂ ਕੇਂਦਰ ਸਰਕਾਰ ਕੋਲ ਵੱਡੀ ਮੰਗ ਰੱਖੀ ਹੈ। ਉਨ•ਾਂ ਨੇ ਕਣਕ ਦਾ ਘੱਟੋ-ਘੱਟ ਸਮਰਥਨ ਭਾਅ 2710 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕੈਪਟਨ ਨੇ ਮੋਦੀ ਸਰਕਾਰ ਨੂੰ ਐਮਐਸ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਪੂਰੀ ਤਰ•ਾਂ ਅਮਲ ਵਿੱਚ ਲਿਆਉਣ ਲਈ ਕਿਹਾ ਹੈ। ਉਨ•ਾਂ ਕਿਹਾ ਹੈ ਕਿ ਇਸ ਤਰ•ਾਂ ਕਰਕੇ ਹੀ ਖੇਤੀ ਢਾਂਚੇ ਵਿੱਚ ਅਤਿ ਲੋੜੀਂਦੇ ਸੁਧਾਰ ਨਾਲ ਕਿਸਾਨਾਂ ਨੂੰ ਉਨ•ਾਂ ਦੀ ਉਪਜ ਦਾ ਲਾਹੇਵੰਦ ਭਾਅ ਦੇਣਾ ਯਕੀਨੀ ਬਣਾਇਆ ਜਾ ਸਕੇਗਾ।
ਕੈਪਟਨ ਨੇ ਕੇਂਦਰ ਸਰਕਾਰ ਤੋਂ ਸਾਲ 2019-20 ਲਈ ਹਾੜ•ੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਖੇਤੀਬਾੜੀ ਵਿਭਾਗ ਵੱਲੋਂ ਤਿਆਰ ਕੀਤੇ ਪ੍ਰਸਤਾਵ ‘ਚ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਜੋ ਸਾਲ 2018-19 ਵਿੱਚ 1840 ਰੁਪਏ ਪ੍ਰਤੀ ਕੁਇੰਟਲ ਸੀ, ਨੂੰ ਸਾਲ 2019-20 ਵਿੱਚ 2710 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ।
ਇਸੇ ਤਰ•ਾਂ ਹੀ ਜੌਂ ਦਾ ਸਮਰਥਨ ਮੁੱਲ 1440 ਰੁਪਏ ਤੋਂ ਵਧਾ ਕੇ 1974 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ ਹੈ। ਖੇਤੀਬਾੜੀ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਖੇਤੀ ਲਾਗਤ ਤੇ ਮੁੱਲ ਕਮਿਸ਼ਨ (ਸੀਏਸੀਪੀ) ਨੂੰ ਭੇਜੇ ਪ੍ਰਸਤਾਵ ‘ਚ ਛੋਲਿਆਂ ਦਾ ਘੱਟੋ ਘੱਟ ਸਮਰਥਨ ਮੁੱਲ 4620 ਰੁਪਏ ਤੋਂ ਵਧਾ ਕੇ 5631 ਰੁਪਏ ਪ੍ਰਤੀ ਕੁਇੰਟਲ ਤੇ ਸਰੋਂ ਦਾ ਘੱਟੋ-ਘੱਟ ਸਮਰਥਨ ਮੁੱਲ 4200 ਰੁਪਏ ਤੋਂ ਵਧਾ ਕੇ 5384 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ ਹੈ।

ਕੈਪਟਨ ਨੇ ਕਿਹਾ ਕਿ ਜੌਂ, ਛੋਲੇ ਤੇ ਸਰੋਂ ਦੀਆਂ ਫਸਲਾਂ ਨੂੰ ਹੁਲਾਰਾ ਦੇਣ ਲਈ ਇਨ•ਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤੇ ਜਾਣ ਦੀ ਜ਼ਰੂਰਤ ਹੈ। ਇਹ ਨਾ ਕੇਵਲ ਸੂਬੇ ਦੀ ਕਿਸਾਨੀ ਲਈ ਫਾਇਦੇਮੰਦ ਹੋਵੇਗਾ ਸਗੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਦੇ ਰੁਝਾਨ ਨੂੰ ਵੀ ਠੱਲ• ਪਾਵੇਗਾ।