ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ 19 ਅਪ੍ਰੈਲ ਹੈ ਆਖਰੀ ਦਿਨ -ਡੀ.ਸੀ. ਕੁਮਾਰ ਸੌਰਭ ਰਾਜ

Chamcharik Patrika **CCP NEWS**
ਫਰੀਦਕੋਟ – (ਡਾ. ਐਚ.ਐਸ. ਧੁੰਨਾ) ਡਿਪਟੀ ਕਮਿਸ਼ਨਰ ਕਮ- ਜ਼ਿਲ•ਾ ਚੌਣ ਅਫਸਰ ਕੁਮਾਰ ਸੌਰਭ ਰਾਜ, ਆਈ.ਏ.ਐਸ ਨੇ ਜ਼ਿਲਾ ਦੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ•ਾਂ ਦੀ ਵੋਟ ਅਜੇ ਤੱਕ ਨਹੀਂ ਬਣੀ ਤਾਂ ਉਹ ਮਿਤੀ 19 ਅਪ੍ਰੈਲ 2019 ਤੱਕ ਆਪਣੇ ਖੇਤਰ ਦੇ ਸਬੰਧਤ ਬੀ.ਐਲ.ਓ (ਬੂਥ ਲੈਵਲ ਅਫਸਰ) ਨੂੰ ਫਾਰਮ ਨੰਬਰ 6 ਭਰ ਕੇ ਦੇ ਦੇਣ ਅਤੇ ਆਉਣ ਵਾਲੀ ਮਿਤੀ 19 ਮਈ 2019 ਨੂੰ ਆਪਣੇ ਮਤਦਾਨ ਦਾ ਇਸਤੇਮਾਲ ਕਰਨ।   ਸ਼੍ਰੀ ਕੁਮਾਰ ਨੇ ਦੱਸਿਆ ਕਿ ਆਪਣਾ ਨਾਮ ਵੋਟਰ ਸੂਚੀ ਵਿਚ ਦਰਜ਼ ਕਰਵਾਉਣ ਲਈ ਡਬਲਯੂਡਬਲਯੂਡਬਲਯੂਡਾੱਟਐਨਵੀਐੋਸਪੀਡਾੱਟਇਨ ਤੇ ਬਿਨੈਕਾਰ ਆੱਨਲਾਈਨ ਫਾਰਮ ਭਰ ਕੇ ਦੇ ਸਕਦਾ ਹੈ ਅਤੇ ਆਪਣਾ ਨਾਮ ਵੋਟਰ ਸੂਚੀ ਵਿਚ ਦਰਜ਼ ਕਰਵਾ ਸਕਦਾ ਹੈ।  ਉਨਾਂ ਕਿਹਾ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰਕ ਦੇਸ਼ ਹੈ ਜਿਥੇ ਹਰੇਕ ਨੌਜਵਾਨ ਜਿਸਦੀ ਉਮਰ 18 ਸਾਲ ਹੋ ਜਾਂਦੀ ਹੈ ਵੋਟ ਬਣਾਉਣ ਅਤੇ ਆਪਣੀ ਵੋਟ ਪਾ ਕੇ ਮਰਜ਼ੀ ਦੀ ਸਰਕਾਰ ਚੁਣਦੇ ਹਨ। ਇਸ ਲਈ ਸਾਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਅਤੇ ਆਪਣੇ ਜ਼ਿਲਾ, ਸੂਬੇ ਅਤੇ ਦੇਸ਼ ਦੀ ਤਰੱਕੀ ਲਈ ਆਪਣੀ ਸਮਝ ਮੁਤਾਬਕ ਵੋਟ ਪਾਉਣੀ ਚਾਹੀਦੀ ਹੈ।  ਉਨਾਂ ਕਿਹਾ ਕਿ ਜੇਕਰ ਕੋਈ ਵੀ ਉਮੀਦਵਾਰ ਪਸੰਦ ਨਹੀਂ ਤਾਂ ਨੋਟਾ ਦਾ ਬਟਨ ਦਬਾਇਆ ਜਾ ਸਕਦਾ ਹੈ, ਪਰ ਵੋਟ ਹਰ ਹਾਲਤ ਵਿਚ ਪਾਈ ਜਾਵੇ।  ਉਨਾਂ ਦੱਸਿਆ ਕਿ ਜ਼ਿਲ•ੇ ਦੀਆਂ ਸਿੱਖਿਆ ਸੰਸਥਾਵਾਂ ਵਿਚ ਸਵੀਪ ( ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ ਤਹਿਤ  ਸੈਮੀਨਾਰ, ਉਸਾਰੂ ਮੁਕਾਬਲਿਆਂ ਰਾਹੀਂ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਵਧੀਆ ਕੰਮ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਕੂਲਾਂ ਵਿਚ ਸਵੇਰ ਦੀ ਸਭਾ ਵੇਲੇ ਉਚੇਰੀ ਜਮਾਤ ਦੇ ਵਿਦਿਆਰਥੀਆਂ ਨੂੰ ਵੋਟਰ ਦਾ ਪ੍ਰਣ ਕਰਵਾਇਆ ਜਾਂਦਾ ਹੈ ਕਿ ਉਹ ਆਪਣੇ ਮਾਪਿਆਂ ਅਤੇ ਆਂਢ-ਗੁਆਂਢ ਤੇ ਲੋਕਾਂ ਨੂੰ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਣ। ਵੋਟ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਸਿੱਖਿਆ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਜ਼ਿਲਾ ਦੇ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ, ਜਿਥੇ ਲੋਕਾਂ ਨੂੰ ਇਲੈਕਟ੍ਰਿਕ ਵੋਟਿੰਗ ਮਸ਼ੀਨਾਂ ਸਬੰਧੀ  ਅਤੇ ਵੀ.ਵੀ.ਪੀ.ਏ.ਟੀ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕ ਵੱਧ ਤੋਂ ਵੱਧ ਆਪਣੇ ਮਤ ਦੇ ਅਧਿਕਾਰ ਦਾ ਇਸਤੇਮਾਲ ਕਰਨ।  ਜ਼ਿਲ•ਾ ਚੌਣ ਅਫਸਰ ਕੁਮਾਰ ਸੌਰਭ ਰਾਜ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ, ਸਵੈ-ਸੇਵੀ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਚੋਣਾਂ ਦੌਰਾਨ 100 ਪ੍ਰਤੀਸ਼ਤ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ।  ਉਨਾਂ ਲੋਕਾਂ ਨੂੰ ਯਕੀਨ ਦਿਵਾਇਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਪੂਰੀ ਤਰ•ਾਂ ਨਿਰਪੱਖ, ਪਾਰਦਰਸ਼ੀ ਤੇ ਬਿਨਾ ਡਰ, ਭੈਅ ਦੇ ਕਰਵਾਈਆਂ ਜਾਣਗੀਆਂ।