ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 29 ਅਪ੍ਰੈਲ -ਕੁਮਾਰ ਸੌਰਭ ਰਾਜ

Chamcharik Patrika **CCP NEWS**
ਫਰੀਦਕੋਟ (ਜਸਵਿੰਦਰ ਜੱਸੀ) ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ਾਂ ਤੇ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਦੂਜੇ ਦਿਨ ਲੋਕ ਸਭਾ ਹਲਕਾ ਫਰੀਦਕੋਟ 09 ਤੋਂ ਆਜ਼ਾਦ ਉਮੀਦਵਾਰ ਦਰਸ਼ਨ ਸਿੰਘ ਸਪੁੱਤਰ ਸ: ਮਿੱਡੂ ਸਿੰਘ ਨੇ ਰਿਟਰਨਿੰਗ ਅਫਸਰ ਸ੍ਰੀ ਕੁਮਾਰ ਸੌਰਭ ਰਾਜ ਸਾਹਮਣੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।ਇਹ ਜਾਣਕਾਰੀ ਰਿਟਰਨਿੰਗ ਅਫਸਰ ਸ੍ਰੀ ਕੁਮਾਰ ਸੌਰਭ ਰਾਜ ਆਈ.ਏ.ਐਸ. ਨੇ ਦਿੰਦਿਆਂ ਦੱਸਿਆ ਕਿ ਇਸ ਤਰ੍ਹਾ ਹੁਣ ਤੱਕ ਫਰੀਦਕੋਟ ਲਈ ਕੁੱਲ 2 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਭਰਨ ਦੀ ਆਖਰੀ ਮਿਤੀ 29 ਅਪ੍ਰੈਲ 2019 (ਸੋਮਵਾਰ) ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 30 ਅਪ੍ਰੈਲ 2019 (ਮੰਗਲਵਾਰ) ਨੂੰ ਹੋਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 2 ਮਈ 2019 (ਵੀਰਵਾਰ) ਹੈ।ਨਾਮਜ਼ਦਗੀ ਪੱਤਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹਿਲੀ ਮੰਜਿਲ ਤੇ ਸਥਿਤ ਉਨ੍ਹਾਂ ਦੇ ਦਫਤਰ ਵਿਖੇ ਸਵੇਰੇ 11 ਵਜੇ ਤੋਂ 3 ਵਜੇ ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਮਿਤੀ 27 ਅਪ੍ਰੈਲ 2019 (ਸ਼ਨੀਵਾਰ) ਅਤੇ 28 ਅਪ੍ਰੈਲ 2019 (ਐਤਵਾਰ) ਨੂੰ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ।