ਬਿਨਾਂ ਪ੍ਰਵਾਨਗੀ ਸੋਸ਼ਲ ਮੀਡੀਆ ਤੇ ਇਸ਼ਤਿਹਾਰ ਅਪਲੋਡ ਕਰਨ ਤੇ ਸਿਆਸੀ ਪਾਰਟੀਆਂ/ਉਮੀਦਵਾਰਾਂ ਨੂੰ ਨੋਟਿਸ ਜਾਰੀ

Chamcharik Patrika **CCP NEWS**
ਫਰੀਦਕੋਟ – (ਜਸਵਿੰਦਰ ਜੱਸੀ) ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਕੇ ਸ਼ੋਸ਼ਲ ਮੀਡੀਆ/ਫੇਸਬੁੱਕ ਪੇਜ਼ ਤੇ ਚੋਣ ਪ੍ਰਚਾਰ ਦੇ ਇਸ਼ਤਿਹਾਰ ਅਪਲੋਡ ਕਰਨ ਤੇ ਕਾਰਵਾਈ ਕਰਦਿਆਂ ਜਿਲ•ਾ ਚੋਣ ਅਫਸਰ ਕਮ ਆਰ.ਓ. 09 ਫਰੀਦਕੋਟ ਲੋਕ ਸਭਾ ਹਲਕਾ ਸ੍ਰੀ ਕੁਮਾਰ ਸੌਰਭ ਰਾਜ ਆਈ.ਏ.ਐਸ. ਨੇ ਵੱਖ ਵੱਖ ਰਾਜਨੀਤਿਕ ਪਾਰਟੀਆਂ/ਉਮੀਦਵਾਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕੁਮਾਰ ਸੌਰਭ ਰਾਜ ਜਿਲ•ਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ 10 ਮਾਰਚ 2019 ਤੋਂ ਚੋਣ ਕਮਿਸ਼ਨ ਵੱਲੋਂ ਚੋਣਾਂ ਦੇ ਐਲਾਨ ਮਗਰੋਂ ਪੂਰੇ ਦੇਸ਼ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ ਅਤੇ ਇਸ ਉਪਰੰਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਸੰਭਾਵਿਤ ਉਮੀਦਵਾਰਾਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ ਅਤੇ ਉਨ•ਾਂ ਨੂੰ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਣੂ ਕਰਵਾਇਆ ਗਿਆ ਸੀ । ਉਨ•ਾਂ ਦੱਸਿਆ ਕਿ ਸ਼ੋਸ਼ਲ ਮੀਡੀਆ, ਇਲੈਕਟ੍ਰੋਨਿਕ ਮੀਡੀਆ ਤੇ ਕਿਸੇ ਵੀ ਰਾਜਨੀਤਿਕ ਇਸ਼ਤਿਹਾਰ ਨੂੰ ਅਪਲੋਡ ਕਰਨ, ਪੋਸਟ ਕਰਨ ਲਈ ਜਿਲ•ਾ ਪੱਧਰ ਤੇ ਸਥਾਪਿਤ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ.) ਤੋਂ ਪ੍ਰਵਾਨਗੀ ਲੈਣੀ ਅਤੇ ਉਸ ਦਾ ਖਰਚਾ ਬੁੱਕ ਕਰਵਾਉਣਾ ਲਾਜ਼ਮੀ ਹੈ । ਉਨ•ਾਂ ਦੱਸਿਆ ਕਿ ਇਸ ਦੇ ਬਾਵਜੂਦ ਕੁਝ ਪਾਰਟੀਆਂ ਜਾਂ ਉਮੀਦਵਾਰਾਂ ਵੱਲੋਂ ਬਿਨਾਂ ਪ੍ਰਵਾਨਗੀ ਤੋਂ ਸ਼ੋਸ਼ਲ ਮੀਡੀਆ ਤੇ ਚੋਣਾਂ ਸਬੰਧੀ ਇਸ਼ਤਿਹਾਰ ਪਾਏ ਗਏ ਹਨ । ਜਿਸ ਸਬੰਧੀ ਨੋਟਿਸ ਲੈਂਦਿਆਂ ਐਮ.ਸੀ.ਐਮ.ਸੀ. ਦੀ ਰਿਪੋਰਟ ਤੇ ਉਮੀਦਵਾਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ । ਉਨ•ਾਂ ਦੱਸਿਆ ਕਿ ਨੋਟਿਸ ਜਾਰੀ ਕਰਨ ਵਾਲੀਆਂ ਪਾਰਟੀਆਂ/ਉਮੀਦਵਾਰਾਂ ਵਿੱਚ ਪੰਜਾਬ ਏਕਤਾ ਪਾਰਟੀ , ਆਪਣਾ ਸਮਾਜ ਪਾਰਟੀ, ਸ੍ਰੋਮਣੀ ਅਕਾਲੀ ਦਲ, ਕਾਂਗਰਸ ਆਈ ਅਤੇ ਰਾਸ਼ਟਰੀ ਜਨ ਸ਼ਕਤੀ ਸੈਕੁਲਰ ਆਦਿ ਪਾਰਟੀਆਂ ਸ਼ਾਮਿਲ ਹਨ। ਸ੍ਰੀ ਕੁਮਾਰ ਸੌਰਭ ਰਾਜ ਨੇ ਕਿਹਾ ਕਿ ਸ਼ੋਸ਼ਲ ਮੀਡੀਆ ਤੇ ਚੋਣ ਪ੍ਰਚਾਰ ਸਬੰਧੀ ਵਿਸ਼ੇਸ਼ ਨਜ਼ਰ ਰੱਖਣ ਲਈ ਜਿਲ•ਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਾਪਿਤ ਐਮ.ਸੀ.ਐਮ.ਸੀ. ਵੱਲੋਂ 24 ਘੰਟੇ ਪ੍ਰਿੰਟ, ਇਲੈਕਟ੍ਰੋਨਿਕ ਅਤੇ ਸ਼ੋਸ਼ਲ ਮੀਡੀਆ ਤੇ ਨਜ਼ਰ ਰੱਖੀ ਜਾ ਰਹੀ ਹੈ । ਉਨ•ਾਂ ਮੁੜ ਰਾਜਨੀਤਿਕ ਪਾਰਟੀਆਂ/ਚੋਣ ਲੜ ਰਹੇ ਉਮੀਦਵਾਰਾਂ ਨੂੰ ਕਿਹਾ ਕਿ ਉਹ ਸ਼ੋਸ਼ਲ ਮੀਡੀਆ ਤੇ ਕੋਈ ਵੀ ਚੋਣ ਪ੍ਰਚਾਰ ਸਮੱਗਰੀ ਪਾਉਣ ਜਾਂ ਇਸ਼ਤਿਹਾਰ, ਵੀਡੀਓ, ਵਾਈਸ ਮੈਸੇਜ਼, ਬਲਕ ਮੈਸੇਜ਼ ਆਦਿ ਪਾਉਣ ਤੋਂ ਪਹਿਲਾਂ ਐਮ.ਸੀ.ਐਮ.ਸੀ. ਤੋਂ ਪ੍ਰਵਾਨਗੀ ਜ਼ਰੂਰ ਲੈਣ ਨਹੀਂ ਤਾਂ ਉਨ•ਾਂ ਵਿਰੁੱਧ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਨੋਡਲ ਅਫਸਰ ਐਮ.ਸੀ.ਐਮ.ਸੀ. ਕਮ ਵਧੀਕ ਜਿਲ•ਾ ਚੋਣ ਅਫਸਰ ਸ: ਗੁਰਜੀਤ ਸਿੰਘ ਵੀ ਹਾਜ਼ਰ ਸਨ।