ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਦਕਰ 128 ਵਾਂ ਦਾ ਜਨਮ ਦਿਵਸ ਮਨਾਇਆ

Chamcharik Patrika **CCP NEWS**
ਕੋਟਕਪੂਰਾ (ਡਾ.ਐਚ.ਐਸ.ਧੁੰਨਾਂ) – ਭਾਰਤੀ ਸੰਵਿਧਾਨ ਦੇ ਜਨਮਦਾਤਾ ਡਾ. ਭੀਮ ਰਾਓ. ਅੰਬੇਦਕਰ ਜੀ ਦਾ 128 ਵਾਂ ਜਨਮ ਦਿਵਸ ਅੱਜ ਡਾ. ਅੰਬੇਦਕਰ ਭਵਨ ਵਿਖੇ ਸਥਾਪਿਤ ਡਾ.ਬੀ.ਆਰ. ਅੰਬੇਦਕਰ ਦੇ ਬੁੱਤ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਮਨਾਇਆ ਗਿਆ। ਇਸ ਮੌਕੇ ਜ਼ਿਲ•ਾ ਭਲਾਈ ਅਫਸਰ ਸ. ਗੁਰਮੀਤ ਸਿੰਘ ਬਰਾੜ ਨੇ ਡਾ. ਬੀ.ਆਰ. ਅੰਬੇਦਕਰ ਬਾਰੇ ਬੋਲਦਿਆਂ ਕਿਹਾ ਕਿ ਡਾ. ਬੀ.ਆਰ. ਅੰਬੇਦਕਰ ਇਕ ਮਹਾਨ ਵਿਦਵਾਨ, ਲੇਖਕ, ਸਮਾਜਿਕ ਪਰਿਵਰਤਕ, ਕਾਨੂੰਨ ਅਤੇ ਸੰਵਿਧਾਨ ਦੇ ਨਿਰਮਾਤਾ ਸਨ। ਉਨ•ਾਂ ਕਿਹਾ ਕਿ ਉਨ•ਾਂ ਦੇ ਵਿਚਾਰ, ਕਥਨ, ਫਲਸਫਾ, ਵਿਦਵਤਾ, ਮਾਨਵਤਾ ਅਤੇ ਕਮਜ਼ੋਰ ਵਰਗ ਲਈ ਉਨ•ਾਂ ਦਾ ਮੋਹ ਯਾਦ ਕਰਦਿਆਂ ਸਾਨੂੰ ਉਨ•ਾਂ ਦੇ ਸਿਧਾਂਤਾ ਤੇ ਚੱਲਣ ਦੀ ਜ਼ਰੂਰਤ ਹੈ। ਉਨ•ਾਂ ਡਾ. ਅੰਬੇਦਕਰ ਦੀ ਜਿੰਦਗੀ ਅਤੇ ਸੰਘਰਸ਼ ਬਾਰੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਨ•ਾਂ ਨੇ ਆਪਣੇ ਜੀਵਨ ਵਿਚ ਦਲਿਤਾਂ ਅਤੇ ਔਰਤਾਂ ਦੇ ਸਿਆਸੀ ਅਧਿਕਾਰਾਂ ਅਤੇ ਹੱਕਾਂ ਲਈ ਸੰਘਰਸ਼ ਕੀਤਾ। ਸਮਾਗਮ ਦੌਰਾਨ  ਉਨ•ਾਂ ਨੇ ਸਮੂਹ ਹਾਜਰੀਨ ਨੂੰ ਵੋਟਰ ਪ੍ਰਣ ਦਿਵਾਇਆ। ਉਨ•ਾਂ ਕਿਹਾ ਕਿ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਣ, ਨਿਰਪੱਖ ਅਤੇ ਸ਼ਾਂਤੀਪੂਰਣ ਚੋਣ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ ਨਿਡਰ ਹੋ ਕੇ, ਧਰਮ, ਵਰਗ, ਜਾਤੀ, ਸਮੁਦਾਇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਸਮਾਗਮ ਵਿਚ ਸਮਾਜ ਸੇਵੀ ਸੰਸਥਾਵਾਂ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਲੋਕ, ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।